Home Top Ad

Responsive Ads Here

AMRITVELE DA HUKAMNAMA SRI DARBAR SAHIB, SRI AMRITSAR, ANG (PAGE)561 , 02-NOVEMBER-2020

Share:
ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥

वडहंसु महला ४ घरु २ ੴ सतिगुर प्रसादि ॥ मै मनि वडी आस हरे किउ करि हरि दरसनु पावा ॥ हउ जाइ पुछा अपने सतगुरै गुर पुछि मनु मुगधु समझावा ॥ भूला मनु समझै गुर सबदी हरि हरि सदा धिआए ॥ नानक जिसु नदरि करे मेरा पिआरा सो हरि चरणी चितु लाए ॥१॥ हउ सभि वेस करी पिर कारणि जे हरि प्रभ साचे भावा ॥ सो पिरु पिआरा मै नदरि न देखै हउ किउ करि धीरजु पावा ॥ जिसु कारणि हउ सीगारु सीगारी सो पिरु रता मेरा अवरा ॥ नानक धनु धंनु धंनु सोहागणि जिनि पिरु राविअड़ा सचु सवरा ॥२॥ हउ जाइ पुछा सोहाग सुहागणि तुसी किउ पिरु पाइअड़ा प्रभु मेरा ॥ मै ऊपरि नदरि करी पिरि साचै मै छोडिअड़ा मेरा तेरा ॥ सभु मनु तनु जीउ करहु हरि प्रभ का इतु मारगि भैणे मिलीऐ ॥ आपनड़ा प्रभु नदरि करि देखै नानक जोति जोती रलीऐ ॥३॥ जो हरि प्रभ का मै देइ सनेहा तिसु मनु तनु अपणा देवा ॥ नित पखा फेरी सेव कमावा तिसु आगै पाणी ढोवां ॥ नित नित सेव करी हरि जन की जो हरि हरि कथा सुणाए ॥ धनु धंनु गुरू गुर सतिगुरु पूरा नानक मनि आस पुजाए ॥४॥ गुरु सजणु मेरा मेलि हरे जितु मिलि हरि नामु धिआवा ॥ गुर सतिगुर पासहु हरि गोसटि पूछां करि सांझी हरि गुण गावां ॥ गुण गावा नित नित सद हरि के मनु जीवै नामु सुणि तेरा ॥ नानक जितु वेला विसरै मेरा सुआमी तितु वेलै मरि जाइ जीउ मेरा ॥५॥ हरि वेखण कउ सभु कोई लोचै सो वेखै जिसु आपि विखाले ॥ जिस नो नदरि करे मेरा पिआरा सो हरि हरि सदा समाले ॥ सो हरि हरि नामु सदा सदा समाले जिसु सतगुरु पूरा मेरा मिलिआ ॥ नानक हरि जन हरि इके होए हरि जपि हरि सेती रलिआ ॥६॥१॥३॥

ਰਾਗ ਵਡਹੰਸ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਤੇਰਾ ਦਰਸਨ ਕਰ ਸਕਾਂ। ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ ਤੇ ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ॥੧॥ ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨। ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩। ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪। ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫। ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ। ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕ! ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ।੬।੧।੩।

राग वडहंस, घर २ में गुरु रामदास जी की बानी॥ अकाल पुरख एक है और सतगुरु की कृपा द्वारा मिलता है। हे हरी! मेरे मन में बड़ी तीव्र इच्छा है की मैं किसी तरह, तेरा दर्शन कर सकूँ। मैं अपने गुरु के पास जा के गुरु से पूछती हूँ और गुरु से पूछ के अपने मुर्ख मन को शिक्षा देती रहती हूँ। कुराहे पड़ा हुआ मेरा मन गुरु के शब्द में जुड़ कर ही अकल सीखता है और फिर वह सदा परमात्मा का नाम याद करता रहता है। हे नानक! जिस मनुख ऊपर मेरा प्यारा प्रभु कृपा की नज़र करता है, वह प्रभु के चरणों में अपना मन जोड़ी रखता है॥१॥ मैं प्रभु-पति को मिलने के लिए सारे वेष (धार्मिक पहरावे आदि) करती हूँ, ता कि मैं उस सदा कायम रहने वाले हरि को पसंद आ जाऊँ। पर वह प्यारा प्रभु मेरी ओर (मेरे इन पहिरावों की तरफ) नजर करके भी नहीं देखता, (तो फिर इन बाहरी भेषों से) मैं कैसे शांति हासिल कर सकती हूँ? जिस प्रभु-पति की खातिर मैं (ये बाहरी) श्रृंगार करती हूँ, मेरा वह प्रभु-पति तो और ही बातों (अंदरूनी आत्मिक गुणों) में प्रसन्न होता है। हे नानक! (कह:) वह जीव-स्त्री सराहनीय है, भाग्यशाली है जिसने उस सदा कायम रहने वाले सुंदर प्रभु-पति को अपने हृदय में बसा लिया है।2। प्रभु-पति की प्यारी (जीव-स्त्री) को मैं जा के पूछती हूँ- (हे बहन!) तूम्हें प्यारा प्रभु-पति कैसे मिला? (वह उक्तर देती है – हे बहन!) सदा कायम रहने वाले प्रभु-पति ने मेरे पर मेहर की नजर की, तो मैंने तेर-मेर छोड़ दी। हे बहन! अपना मन, अपना शरीर, अपनी जिंद -सब कुछ प्रभु के हवाले कर दे- इस राह पर चलने से ही उसको मिल सकते हैं। हे नानक! (कह: हे बहन!) प्यारा प्रभु जिस जीव को मेहर की निगाह से देखता है उसकी जीवात्मा प्रभु की ज्योति से एक-मेक हो जाती है।3। जो (गुरमुख) मुझे हरि-प्रभु (की महिमा) का सनेहा दे, मैं अपना मन, अपना हृदय उसके हवाले करने को तैयार हूँ; मैं सदा उसको पंखा करने को तैयार हूँ, उसकी सेवा करने को तैयार हूँ, उसके वास्ते पानी ढोने को तैयार हूँ। परमात्मा का जो भक्त मुझे परमात्मा की महिमा की बातें सुनाए, मैं उसकी सेवा करने को सदा तैयार हूँ, सदा तैयार हूँ। हे नानक! (कह:) धन्य है मेरा गुरु, शाबाश है मेरे पूरे गुरु को, जो मेरे मन में (प्रभु मिलाप की टिकी हुई) आस पूरी करता है।4। हे हरि! मुझे मेरा मित्र गुरु मिला, जिस (के चरणों) में लीन हो के मैं हरि-नाम स्मरण करता रहूँ। गुरु से मैं हरि-मिलाप (की बातें) पूछता रहूँ, गुरु की संगति करके मैं हरि गुण गाता रहूँ। हे हरि! तेरा नाम सुन के मेरा मन आत्मिक जीवन प्राप्त करता है। हे नानक! (कह:) जब मुझे मेरा मालिक प्रभु भूल जाता है, उस वक्त मेरी जीवात्मा आत्मिक मौत मर जाती है।5। परमात्मा के दर्शन करने के लिए हरेक जीव तमन्ना तो कर लेता है, पर वही मनुष्य दर्शन कर सकता है जिसको परमात्मा खुद दर्शन करवाता है। प्यारा प्रभु जिस मनुष्य पर मेहर की नजर करता है वह मनुष्य सदा परमात्मा को अपने हृदय में बसाए रखता है। (हे भाई!) जिस मनुष्य को पूरा गुरु मिल जाता है वह मनुष्य परमात्मा का नाम सदा अपने हृदय में बसाता है। हे नानक! मनुष्य परमात्मा का नाम जप जप के परमात्मा के साथ मिल जाता है (इस तरह) परमात्मा और परमात्मा के भक्त एक-रूप हो जाते हैं।6।1।3।

Wadahans, Fourth Mehl, Second House: One Universal Creator God. By The Grace Of The True Guru: Within my mind there is such a great yearning; how will I attain the Blessed Vision of the Lord’s Darshan? I go and ask my True Guru; with the Guru’s advice, I shall teach my foolish mind. The foolish mind is instructed in the Word of the Guru’s Shabad, and meditates forever on the Lord, Har, Har. O Nanak, one who is blessed with the Mercy of my Beloved, focuses his consciousness on the Lord’s Feet. ||1|| I dress myself in all sorts of robes for the sake of my Husband, so that my True Lord God will be pleased. But my Beloved Husband Lord does not even cast a glance in my direction; how can I be consoled? For His sake, I adorn myself with adornments, but my Husband is imbued with another. O Nanak, blessed, blessed, blessed is that soulbride, who enjoys her True, Sublime Husband Lord. ||2|| I go and ask the blessed, happy soul-bride, “How did you attain Him — your Husband Lord, my God?” She answers, “My True Husband blessed me with His Glance of Grace; I abandoned the distinction between mine and yours. Dedicate everything — mind, body and soul to the Lord God; this is the way to meet Him, O sister.” If her God gazes upon her with favor, O Nanak, her light merges into the Light. ||3|| I dedicate my mind and body to the one who brings me a message from my Lord God. I wave the fan over him every day, serve him and carry water for him. Constantly and continuously, I serve the Lord’s humble servant, who recites the sermon of the Lord, Har, Har. Hail, hail unto the Guru, the Guru, the Perfect True Guru, who fulfills the desires of Nanak’s mind. ||4|| Let me meet the Guru, my best friend, O Lord; meeting Him, I meditate on the Lord’s Name. I seek the Lord’s sermon from the Guru, the True Guru; joining with Him, I sing the Glorious Praises of the Lord. Each and every day, forever, I sing the Lord’s Praises; my mind lives by hearing Your Name. O Nanak, that moment when I forget my Lord and Master — at that moment, my soul dies. ||5|| Everyone longs to see the Lord, but he alone sees Him, whom the Lord causes to see Him. One upon whom my Beloved bestows His Glance of Grace cherishes the Lord, Har, Har forever. He alone cherishes the Lord, Har, Har, forever and ever, who meets my Perfect True Guru. O Nanak, the Lord’s humble servant and the Lord become One; meditating on the Lord, he blends with the Lord. ||6||1||3|| 


ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

No comments

AMRITVELE DA HUKAMNAMA SRI DARBAR SAHIB, SRI AMRITSAR, ANG (PAGE)686,23-FEBRUARY-2021

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁ...