ਪਦਅਰਥ: ਜਿਸ ਕਾ, ਤਿਸ ਕਾ = {ਲਫ਼ਜ਼ ‘ਜਿਸੁ’ ‘ਤਿਸੁ’ ਦਾ ੁ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ}। ਸੋਈ = ਉਹ (ਪ੍ਰਭੂ) ਹੀ। ਸੁਘੜੁ = ਸੁਚੱਜੀ ਆਤਮਕ ਘਾੜਤ ਵਾਲਾ। ਸੁਜਾਨੀ = ਸਿਆਣਾ। ਤਿਨ ਹੀ = ਤਿਨਿ ਹੀ {ਲਫ਼ਜ਼ ‘ਤਿਨ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਣ ਉੱਡ ਗਈ ਹੈ}। ਤਉ = ਤਦੋਂ। ਨੀਕੀ ਬਿਧਿ = ਚੰਗੀ ਹਾਲਤ। ਖਟਾਨੀ = ਬਣ ਗਈ।੧। ਜੀਅ ਕੀ = ਜਿੰਦ ਦੀ। ਏਕੈ ਹੀ ਪਹਿ = ਇਕ ਪਰਮਾਤਮਾ ਦੇ ਪਾਸ ਹੀ। ਮਾਨੀ = ਮੰਨੀ ਜਾਂਦੀ ਹੈ। ਅਵਰਿ = {ਲਫ਼ਜ਼ ‘ਅਵਰ’ ਤੋਂ ਬਹੁ-ਵਚਨ} ਹੋਰ। ਤਿਨ ਕੀਮਤਿ = ਉਹਨਾਂ (ਜਤਨਾਂ) ਦੀ ਕੀਮਤਿ। ਜਾਨੀ = ਜਾਣੀ ਜਾਂਦੀ।ਰਹਾਉ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਨਿਰਮੋਲਕੁ = ਜਿਸ ਦਾ ਕੋਈ ਮੁੱਲ ਨਾਹ ਪਾਇਆ ਜਾ ਕੇ। ਗੁਰਿ = ਗੁਰੂ ਨੇ। ਮੰਤਾਨੀ = ਮੰਤਰ। ਦ੍ਰਿੜੁ ਕਰਿ ਰਹਿਓ = ਪੱਕੇ ਤੌਰ ਤੇ ਟਿਕ ਗਿਆ।੨। ਓਇ = {ਲਫ਼ਜ਼ ‘ਓਹ’ ਤੋਂ ਬਹੁ-ਵਚਨ}। ਓਇ ਬੀਚ = ਉਹ ਅੰਤਰੇ, ਉਹ ਵਿੱਥਾਂ, ਉਹ ਵਿਤਕਰੇ। ਹਮ ਤੁਮ ਬੀਚ = ਅਸੀ ਤੁਸੀ ਵਾਲੇ ਵਿਤਕਰੇ, ਮੇਰ = ਤੇਰ ਵਾਲੇ ਵਿਤਕਰੇ। ਬਿਲਾਨੀ = ਬੀਤ ਜਾਂਦੀ ਹੈ, ਮੁੱਕ ਜਾਂਦੀ ਹੈ। ਅਲੰਕਾਰ = ਗਹਣੇ। ਮਿਲਿ = ਮਿਲ ਕੇ। ਥੈਲੀ = ਰੈਣੀ, ਢੇਲੀ। ਤਾ ਤੇ = ਉਸ (ਰੈਣੀ) ਤੋਂ। ਕਨਿਕ = ਸੋਨਾ।੩। ਸਹਜ ਸੁਖ = ਆਤਮਕ ਅਡੋਲਤਾ ਦੇ ਆਨੰਦ। ਬਾਜੇ = ਵੱਜਦੇ ਹਨ। ਅਨਹਤ = ਇਕ-ਰਸ, ਲਗਾਤਾਰ। ਬਾਨੀ = ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ। ਨਿਹਚਲ = ਅਟੱਲ। ਗੁਰਿ = ਗੁਰੂ ਨੇ। ਬੰਧਾਨੀ = ਮਰਯਾਦਾ।੪।
ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥
धनासरी महला ५ ॥ जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु करि रहिओ पूरन होइ त्रिपतानी ॥२॥ ओइ जु बीच हम तुम कछु होते तिन की बात बिलानी ॥ अलंकार मिलि थैली होई है ता ते कनिक वखानी ॥३॥ प्रगटिओ जोति सहज सुख सोभा बाजे अनहत बानी ॥ कहु नानक निहचल घरु बाधिओ गुरि कीओ बंधानी ॥४॥५॥
अर्थ: हे भाई! जिस प्रभू का दिया हुआ यह शरीर और मन है, यह सारा धन-पदार्थ भी उसी का दिया हुआ है, वही सुशील और स्याना है। हम जीवों का दुःख सुख (सदा) उस परमात्मा ने ही सुना है, (जब वह हमारी अरदास-अरजोई सुनता है) तभी (हमारी) हालत अच्छी बन जाती है ॥१॥ हे भाई! जिंद की (अरदास) एक परमात्मा के पास ही मानी जाती है। (परमात्मा के सहारे के बिना लोग) अन्य बहुत यत्न कर के थक जाते हैं, उन यत्नों का मुल्य एक तिल जितना भी नहीं समझा जाता ॥ रहाउ ॥ हे भाई! परमात्मा का नाम आतमिक जीवन देने वाला है, नाम एक ऐसा हीरा है जो किसी मूल्य से नहीं मिल सकता। गुरू ने यह नाम मन्त्र (जिस मनुष्य को) दे दिया, वह मनुष्य (विकारों में) गिरता नहीं, डोलता नहीं, वह मनुष्य पक्के इरादे वाला बन जाता है, वह मुकम्मल तौर पर (माया की तरफ से) संतोखी रहता है ॥२॥ (हे भाई! जिस मनुष्य को गुरू पासों नाम-हीरा मिल जाता है, उस के अंदरों) उन्हा मेर-तेर वाले सभी वितकरों की बात मुक जाती है जो जगत में बड़े पर्बल हैं। (उस मनुष्य को हर तरफ परमात्मा ही इस तरह दिखता है, जैसे) अनेकों गहनें मिल कर (गाले जा कर) रैणी बन जाती है, और, उस ढेली से वह सोना ही कहलाती है ॥३॥ (हे भाई! जिस मनुष्य के अंदर गुरू की कृपा से) परमात्मा की ज्योत का प्रकाश हो जाता है, उस के अंदर आतमिक अडोलता के आनंद पैदा हो जाते हैं, उस को हर जगह शोभा मिलती है, उस के हिरदे में सिफत-सलाह की बाणी के (मानों) एक-रस वाजे वजते रहते हैं। नानक जी कहते हैं – गुरू ने जिस मनुष्य के लिए यह प्रबंध कर दिया, वह मनुष्य सदा के लिए प्रभू-चरनों में टिकाणा प्राप्त कर लेता है ॥४॥५॥
Dhhanaasaree Mahalaa 5 || Jis Kaa Tan Man Dhhan Sabh Tis Kaa Soee Sugharr Sujaanee || Tin Hee Suneaa Dukh Sukh Meraa Tau Bidhh Neekee Khattaanee ||1|| Jeea Kee Ekai Hee Peh Maanee || Avar Jatan Kar Rahe Bahutere Tin Til Nahee Keemat Jaanee || Rahaau || Amrit Naam Nirmolak Heeraa Gur Deeno Mantaanee || Ddigai N Ddolai Drirr Kar Raheo Pooran Hoe Triptaanee ||2|| Oe Ju Beech Ham Tum Kashh Hote Tin Kee Baat Bilaanee || Alankaar Mil Thhailee Hoee Hai Taa Te Kanik Vakhaanee ||3|| Pragtteo Jot Sehaj Sukh Sobhaa Baaje Anhat Baanee || Kahu Naanak Nehchal Ghar Baadhheo Gur Keeo Bandhhaanee ||4||5||
Meaning: Body, mind, wealth and everything belong to Him; He alone is all-wise and all-knowing. He listens to my pains and pleasures, and then my condition improves. ||1|| My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. ||2|| Those things which tore me away from You, Lord, are now gone. When golden ornaments are melted down into a lump, they are still said to be gold. ||3|| The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak Ji, I have built my eternal home; the Guru has constructed it for me. ||4||5||
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
No comments